ਜਗਤਾਰ ਸਿੰਘ ਉਰਫ਼ ਜੱਗੀ ਜੌਹਲ ਜ਼ਮਾਨਤ ਮਿਲਣ ਮਗਰੋਂ ਹੋਏ ਰਿਹਾਅ
ਜਗਤਾਰ ਸਿੰਘ ਉਰਫ਼ ਜੱਗੀ ਜੌਹਲ ਜ਼ਮਾਨਤ ਮਿਲਣ ਮਗਰੋਂ ਹੋਏ ਰਿਹਾਅ
ਪ੍ਰਕਾਸ਼ਿਤ
ਜਗਤਾਰ ਸਿੰਘ ਜੌਹਲ ਉਰਫ਼ ਜੱਗੀ ਜੌਹਲ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਰਿਹਾਅ ਹੋ ਗਏ ਹਨ। ਉਨ੍ਹਾਂ ਨੂੰ ਦਿੱਲੀ ਹਾਈ ਕੋਰਟ ਨੇ ਕਤਲ ਅਤੇ ਯੂਏਪੀਏ ਦੇ ਸੱਤ ਮਾਮਲਿਆਂ ਵਿੱਚ ਜ਼ਮਾਨਤ ਦੇ ਦਿੱਤੀ ਸੀ। ਸਕੌਟਲੈਂਡ ਦੇ ਰਹਿਣ ਵਾਲੇ ਜਗਤਾਰ ਸਿੰਘ ਨੂੰ 2017 ਵਿੱਚ ਭਾਰਤੀ ਅਧਿਕਾਰੀਆਂ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਉਦੋਂ ਤੋਂ ਲੈ ਕੇ ਉਹ ਭਾਰਤੀ ਜੇਲ੍ਹ ਵਿੱਚ ਬੰਦ ਸਨ।






