ਰਾਹੁਲ ਗਾਂਧੀ ਨੇ ਗਿਆਨੇਸ਼ ਕੁਮਾਰ ਦਾ ਮੰਗਿਆ ਅਸਤੀਫ਼ਾ, ਭਾਜਪਾ ‘ਤੇ ਕੀ ਸਵਾਲ ਚੁੱਕੇ

ਵੀਡੀਓ ਕੈਪਸ਼ਨ, ਰਾਹੁਲ ਗਾਂਧੀ ਨੇ ਗਿਆਨੇਸ਼ ਕੁਮਾਰ ਦਾ ਮੰਗਿਆ ਅਸਤੀਫ਼ਾ, ਭਾਜਪਾ ‘ਤੇ ਕੀ ਸਵਾਲ ਚੁੱਕੇ
ਰਾਹੁਲ ਗਾਂਧੀ ਨੇ ਗਿਆਨੇਸ਼ ਕੁਮਾਰ ਦਾ ਮੰਗਿਆ ਅਸਤੀਫ਼ਾ, ਭਾਜਪਾ ‘ਤੇ ਕੀ ਸਵਾਲ ਚੁੱਕੇ
ਪ੍ਰਕਾਸ਼ਿਤ

ਰਾਹਲ ਗਾਂਧੀ ਵੱਲੋਂ ਅੰਗਰੇਜ਼ੀ ਅਖ਼ਬਾਰ ਇੰਡੀਅਨ ਐਕਸਪ੍ਰੈਸ ਵਿੱਚ ਬੁੱਧਵਾਰ ਨੂੰ ਛਪੀ ਰਿਪੋਰਟ ਮਗਰੋਂ ਸਵਾਲ ਚੁੱਕੇ ਗਏ ਹਨ। ਰਾਹੁਲ ਗਾਂਧੀ ਵੱਲੋਂ ਵੀਰਵਾਰ ਨੂੰ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਰਾਹੁਲ ਗਾਂਧੀ ਨੇ ਚੋਣ ਕਮਿਸ਼ਨ ਤੇ ਭਾਜਪਾ ਸਰਕਾਰ ਨੂੰ ਘੇਰਿਆ।

ਦਰਅਸਲ ਅੰਗਰੇਜ਼ੀ ਅਖ਼ਬਾਰ ਇੰਡੀਅਨ ਐਕਸਪ੍ਰੈੱਸ ਦੀ ਬੀਤੇ ਦਿਨੀ ਛਪੀ ਇੱਕ ਇਨਵੈਸਟੀਗੇਟਿਵ ਰਿਪੋਰਟ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਚੋਣ ਕਮਿਸ਼ਨ ਦੇ ਦੋ ਮੈਂਬਰਾਂ ਨੇ ਪਿਛਲੇ ਕੁਝ ਮਹੀਨਿਆਂ ਦੌਰਾਨ ਕਈ ਮੁੱਦਿਆਂ 'ਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨਾਲ ਅਸਹਿਮਤੀ ਜਤਾਈ ਹੈ। ਰਾਹੁਲ ਗਾਂਧੀ ਨੇ ਦਾਅਵਾ ਕੀਤਾ ਕਿ ਉਹ ਲਗਾਤਾਰ ਤਿੰਨ ਸਾਲਾਂ ਤੋਂ ਸਬੂਤਾਂ ਦੇ ਨਾਲ ‘ਵੋਟ ਚੋਰੀ’ ਦਾ ਮੁੱਦਾ ਉਠਾਉਂਦੇ ਆ ਰਹੇ ਹਨ। ਰਾਹੁਲ ਗਾਂਧੀ ਵੱਲੋਂ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਵੀ ਮੰਗ ਕੀਤੀ ਗਈ। ਇਸ ਮਗਰੋਂ ਭਾਜਪਾ ਨੇ ਜਵਾਬ ਦਿੱਤਾ ਹੈ।

ਬੀਬੀਸੀ ਲਈ ਕਲੈਕਟਿਵ ਨਿਊਜ਼ਰੂਮ ਵੱਲੋਂ ਪ੍ਰਕਾਸ਼ਿਤ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTER, WhatsApp ਅਤੇ YouTube 'ਤੇ ਜੁੜੋ।)