ਪੰਜਾਬ ਵਿਜੀਲੈਂਸ ਦੇ ਦਫ਼ਤਰ ਉੱਤੇ ‘ਸੀਬੀਆਈ ਦਾ ਛਾਪਾ’, ਹੁਣ ਤੱਕ ਕੀ-ਕੀ ਪਤਾ ਹੈ

- ਲੇਖਕ, ਸਰਬਜੀਤ ਸਿੰਘ ਧਾਲੀਵਾਲ
- ਰੋਲ, ਬੀਬੀਸੀ ਪੱਤਰਕਾਰ
- ਪੜ੍ਹਨ ਦਾ ਸਮਾਂ: 2 ਮਿੰਟ
ਸੋਮਵਾਰ ਦੇਰ ਰਾਤ ਸੀਬੀਆਈ ਦੀ ਟੀਮ ਵੱਲੋਂ ਮੁਹਾਲੀ ਸਥਿਤ ਪੰਜਾਬ ਵਿਜੀਲੈਂਸ ਦਫ਼ਤਰ ਵਿੱਚ ਛਾਪੇਮਾਰੀ ਦੀ ਕਾਰਵਾਈ ਕੀਤੀ ਗਈ ਹੈ ਜੋ ਅਜੇ ਵੀ ਜਾਰੀ ਹੈ।
ਪੰਜਾਬ ਵਿਜੀਲੈਂਸ ਦੇ ਸੂਤਰਾਂ ਮੁਤਾਬਕ ਦਫ਼ਤਰ ਵਿੱਚ ਵਿਜੀਲੈਂਸ ਦੇ ਮੁਲਾਜ਼ਮ ਮੌਜੂਦ ਹਨ ਤੇ ਉਨ੍ਹਾਂ ਦੇ ਚੀਫ ਡਾਇਰੈਕਟਰ ਸ਼ਰਦ ਸੱਤਿਆ ਚੌਹਾਨ ਵੀ ਸਵੇਰੇ ਦਫ਼ਤਰ ਪਹੁੰਚੇ ਹਨ।
ਫਿਲਹਾਲ ਪੰਜਾਬ ਵਿਜੀਲੈਂਸ ਜਾਂ ਸੀਬੀਆਈ ਵੱਲੋਂ ਇਸ ਰੇਡ ਬਾਰੇ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਹੈ। ਮੀਡੀਆ ਨੂੰ ਵੀ ਦਫ਼ਤਰ ਤੋਂ ਦੂਰ ਰੱਖਿਆ ਗਿਆ ਹੈ ਤੇ ਬਾਹਰ ਸੁਰੱਖਿਆ ਮੁਲਾਜ਼ਮਾਂ ਦੀ ਤਾਇਨਾਤੀ ਹੈ।
ਇਹ ਖ਼ਬਰ ਲਗਾਤਾਰ ਅਪਡੇਟ ਹੋ ਰਹੀ ਹੈ ਜਿਵੇਂ ਹੀ ਹੋਰ ਜਾਣਕਾਰੀ ਮਿਲਦੀ ਹੈ, ਅਸੀਂ ਖ਼ਬਰ ਨੂੰ ਅਪਡੇਟ ਕਰਾਂਗੇ।
ਬੀਬੀਸੀ ਲਈ ਕਲੈਕਟਿਵ ਨਿਊਜ਼ਰੂਮ ਵੱਲੋਂ ਪ੍ਰਕਾਸ਼ਿਤ



























