ਫ਼ਿਰੋਜ਼ਪੁਰ ਵਿਖੇ ਕਿਸਾਨ ਅਤੇ ਅਕਾਲੀ ਆਗੂਆਂ ਨੇ ਲਗਾਏ ਇੱਕ ਦੂਜੇ ਉਪਰ ਫਾਇਰਿੰਗ ਦੇ ਆਰੋਪ, ਜਾਂਚ ਜਾਰੀ

ਅਕਾਲੀ ਆਗੂ ਦੀ ਨੁਕਸਾਨੀ ਹੋਈ ਗੱਡੀ
    • ਲੇਖਕ, ਸੁਰਿੰਦਰ ਮਾਨ
    • ਰੋਲ, ਬੀਬੀਸੀ ਪੱਤਰਕਾਰ
  • ਪ੍ਰਕਾਸ਼ਿਤ
  • ਪੜ੍ਹਨ ਦਾ ਸਮਾਂ: 3 ਮਿੰਟ

ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਿਸਾਨ ਵੱਖ ਵੱਖ ਪਾਰਟੀਆਂ ਦੇ ਆਗੂਆਂ ਤੋਂ ਚੋਣ ਪ੍ਰਚਾਰ ਦੌਰਾਨ ਸਵਾਲ ਕਰਦੇ ਰਹੇ ਹਨ।

ਬੁੱਧਵਾਰ ਨੂੰ ਵੀ ਫ਼ਿਰੋਜ਼ਪੁਰ ਵਿਖੇ ਕਿਸਾਨ ਸ਼੍ਰੋਮਣੀ ਅਕਾਲੀ ਦਲ ਨੇਤਾ ਹਰਸਿਮਰਤ ਕੌਰ ਬਾਦਲ ਨੂੰ ਮਿਲਣਾ ਚਾਹੁੰਦੇ ਸਨ ਪਰ ਹਾਲਾਤ ਅਜਿਹੇ ਬਣੇ ਕਿ ਕਿਸਾਨ ਅਤੇ ਅਕਾਲੀ ਦਲ ਇੱਕ ਦੂਜੇ ਉੱਪਰ ਗੋਲੀ ਚਲਾਉਣ ਦੇ ਆਰੋਪ ਲਗਾ ਰਹੇ ਹਨ।

ਇਹ ਆਰੋਪ ਗੁਰੂਹਰਸਹਾਏ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵਰਦੇਵ ਸਿੰਘ ਨੋਨੀ ਮਾਨ ਅਤੇ ਕਿਸਾਨ ਆਗੂ ਹਰਨੇਕ ਸਿੰਘ ਮਹਿਮਾ ਵੱਲੋਂ ਇੱਕ ਦੂਸਰੇ ਉਪਰ ਲਗਾਏ ਗਏ ਹਨ।

ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਹੋ ਰਹੀ ਹੈ।

ਇਸ ਤੋਂ ਪਹਿਲਾਂ ਵੀ ਕਈ ਵਾਰ ਕਿਸਾਨਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਦਾ ਵਿਰੋਧ ਕੀਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਮੋਗਾ ਵਿਖੇ ਵਿਰੋਧ ਕਰਨ ਦੌਰਾਨ ਪੁਲਿਸ ਵੱਲੋਂ ਕਿਸਾਨਾਂ 'ਤੇ ਲਾਠੀਚਾਰਜ ਵੀ ਕੀਤਾ ਗਿਆ ਸੀ।

ਵੀਡੀਓ ਕੈਪਸ਼ਨ, ਫਿਰੋਜ਼ਪੁਰ ਵਿੱਚ ਹਰਸਿਮਰਤ ਬਾਦਲ ਦਾ ਵਿਰੋਧ, ਗੱਡੀ ਤੋੜੀ, ਫਾਇਰਿੰਗ ਦਾ ਇਲਜ਼ਾਮ

'ਮੈਨੂੰ ਕਤਲ ਕਰਨ ਦੀ ਕੀਤੀ ਗਈ ਕੋਸ਼ਿਸ਼'

ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਜ਼ਿਲ੍ਹਾ ਪ੍ਰਧਾਨ ਹਰਨੇਕ ਸਿੰਘ ਮਹਿਮਾ ਨੇ ਘਟਨਾ ਤੋਂ ਬਾਅਦ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਸਥਾਨਕ ਆਗੂਆਂ ਵੱਲੋਂ ਕਿਸਾਨਾਂ ਨਾਲ ਵਾਅਦਾ ਕੀਤਾ ਗਿਆ ਸੀ ਕਿ ਹਰਸਿਮਰਤ ਕੌਰ ਬਾਦਲ ਨਾਲ ਬੈਠਕ ਕਰਵਾਈ ਜਾਵੇਗੀ।

ਇਹ ਵੀ ਪੜ੍ਹੋ:-

ਹਰਨੇਕ ਸਿੰਘ ਮਹਿਮਾ,ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਜ਼ਿਲ੍ਹਾ ਪ੍ਰਧਾਨ
ਤਸਵੀਰ ਕੈਪਸ਼ਨ, ਹਰਨੇਕ ਸਿੰਘ ਮਹਿਮਾ,ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਜ਼ਿਲ੍ਹਾ ਪ੍ਰਧਾਨ

ਹਰਨੇਕ ਸਿੰਘ ਮਹਿਮਾ ਨੇ ਕਿਹਾ, "ਦੋ ਘੰਟੇ ਇੰਤਜ਼ਾਰ ਤੋਂ ਬਾਅਦ ਹਰਸਿਮਰਤ ਕੌਰ ਬਾਦਲ ਉੱਥੋਂ ਜਾਣ ਲੱਗੇ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਜਿੰਦੂ ਨੇ ਆਖਿਆ ਕਿ ਤੁਸੀਂ ਕਿਸਾਨਾਂ ਦੀ ਗੱਲ ਸੁਣੋ।"

"ਉਸ ਨੇ ਮੇਰੇ ਉਪਰ ਗੱਡੀ ਚੜਾ ਕੇ ਮੈਨੂੰ ਕਤਲ ਕਰਨ ਦੀ ਕੋਸ਼ਿਸ਼ ਕੀਤੀ। ਲਗਭਗ ਡੇਢ ਕਿਲੋਮੀਟਰ ਮੈਂ ਉਸ ਦੀ ਗੱਡੀ ਅੱਗੇ ਰਿੜ੍ਹਦਾ ਰਿਹਾ। ਮੈਨੂੰ ਗੱਡੀ ਤੋਂ ਹੇਠਾਂ ਸੁੱਟਣ ਦੀ ਕੋਸ਼ਿਸ਼ ਕੀਤੀ ਗਈ ਅਤੇ ਇਸ ਦੌਰਾਨ ਤਿੰਨ ਵਾਰ ਫਾਇਰ ਵੀ ਕੀਤਾ ਗਿਆ। ਸ਼੍ਰੋਮਣੀ ਅਕਾਲੀ ਦਲ ਵੱਲੋਂ ਗੋਲੀ ਚਲਾਈ ਗਈ ਹੈ।"

ਸੀਸੀਟੀਵੀ ਕੈਮਰੇ ਵਿੱਚ ਸਾਹਮਣੇ ਆਈਆਂ ਤਸਵੀਰਾਂ
ਤਸਵੀਰ ਕੈਪਸ਼ਨ, ਸੀਸੀਟੀਵੀ ਕੈਮਰੇ ਵਿੱਚ ਸਾਹਮਣੇ ਆਈਆਂ ਤਸਵੀਰਾਂ

ਹਰਨੇਕ ਸਿੰਘ ਮਹਿਮਾ ਨੇ ਕਿਹਾ ਕਿ ਇਸ ਦੌਰਾਨ ਕੁਝ ਹੋਰ ਲੋਕਾਂ ਨੂੰ ਵੀ ਸੱਟਾਂ ਆਈਆਂ ਹਨ।

ਸੀਸੀਟੀਵੀ ਕੈਮਰੇ ਵਿੱਚ ਸਾਹਮਣੇ ਆਈਆਂ ਤਸਵੀਰਾਂ ਵਿੱਚ ਇੱਕ ਗੱਡੀ ਦੇ ਬੋਨਟ ਉਪਰ ਇੱਕ ਵਿਅਕਤੀ ਦਿਖ ਰਿਹਾ ਹੈ ਅਤੇ ਗੱਡੀ ਲਗਾਤਾਰ ਚੱਲ ਰਹੀ ਹੈ।

'ਜਾਨ ਬਚਾ ਕੇ ਭੱਜ ਕੇ ਆਏ ਹਾਂ'

ਉਧਰ ਇਸ ਘਟਨਾ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਅਤੇ ਗੁਰੂਹਰਸਾਏ ਤੋਂ ਉਮੀਦਵਾਰ ਵਰਦੇਵ ਸਿੰਘ ਨੋਨੀ ਮਾਨ ਨੇ ਕਿਹਾ ਕਿ ਹਰਸਿਮਰਤ ਕੌਰ ਬਾਦਲ ਦੇ ਸਮਾਗਮ ਤੋਂ ਬਾਅਦ ਉਹ ਚਲੇ ਗਏ ਅਤੇ ਉਨ੍ਹਾਂ ਦੀ ਗੱਡੀ ਜੋ ਪਿੱਛੇ ਰਹਿ ਗਈ ਸੀ ਉਸ ਉੱਪਰ ਡਾ. ਹਰਨੇਕ ਸਿੰਘ ਮਹਿਮਾ ਅਤੇ ਸਾਥੀਆਂ ਵੱਲੋਂ ਹਮਲਾ ਕੀਤਾ ਗਿਆ।

ਅਕਾਲੀ ਆਗੂ ਦੀ ਨੁਕਸਾਨੀ ਹੋਈ ਗੱਡੀ
ਤਸਵੀਰ ਕੈਪਸ਼ਨ, ਅਕਾਲੀ ਆਗੂ ਦੀ ਨੁਕਸਾਨੀ ਹੋਈ ਗੱਡੀ

ਵਰਦੇਵ ਸਿੰਘ ਨੋਨੀ ਮਾਨ ਨੇ ਕਿਹਾ, "ਸਾਡੇ ਉਪਰ ਜਾਨਲੇਵਾ ਹਮਲਾ ਕੀਤਾ ਗਿਆ। ਅਸੀਂ ਮੁਸ਼ਕਿਲ ਨਾਲ ਜਾਨ ਬਚਾ ਕੇ ਆਏ ਹਾਂ। ਉਨ੍ਹਾਂ ਵੱਲੋਂ ਫਾਇਰ ਕੀਤੇ ਗਏ ਹਨ ਅਤੇ ਸੁਰੱਖਿਆ ਲਈ ਮੇਰੇ ਗੰਨਮੈਨ ਨੇ ਵੀ ਫਾਇਰ ਕੀਤੇ ਹਨ। ਹਰਨੇਕ ਸਿੰਘ ਮਹਿਮਾ ਨਾਲ ਕੁਝ ਅਣਪਛਾਤੇ ਬੰਦੇ ਵੀ ਸਨ। ਸਾਨੂੰ ਇਸ ਹਮਲੇ ਦਾ ਕਾਰਨ ਨਹੀਂ ਪਤਾ।"

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਇਸ ਘਟਨਾ ਦੀ ਨਿਖੇਧੀ ਕੀਤੀ ਹੈ।

ਸੁਖਬੀਰ ਬਾਦਲ ਵੱਲੋਂ ਆਖਿਆ ਗਿਆ ਹੈ ਕਿ ਇਹ ਹਮਲਾ ਕਾਂਗਰਸੀ ਵਿਧਾਇਕ ਪਰਮਿੰਦਰ ਪਿੰਕੀ ਦੇ ਗੁੰਡਿਆਂ ਵੱਲੋਂ ਕੀਤਾ ਗਿਆ ਹੈ ਅਤੇ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਵਿਧਾਇਕ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ।

Skip X post
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post

ਫਿਰੋਜ਼ਪੁਰ ਦੇ ਐੱਸਐੱਸਪੀ ਹਰਮਨ ਹੰਸ ਦਾ ਕਹਿਣਾ ਹੈ ਕਿ ਉਹ ਦੋਵੇਂ ਪੱਖਾਂ ਦੀ ਗੱਲ ਸੁਣ ਰਹੇ ਹਨ ਅਤੇ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ।

ਫਿਰੋਜ਼ਪੁਰ ਦੇ ਐੱਸਐੱਸਪੀ ਹਰਮਨ ਹੰਸ
ਤਸਵੀਰ ਕੈਪਸ਼ਨ, ਫਿਰੋਜ਼ਪੁਰ ਦੇ ਐੱਸਐੱਸਪੀ ਹਰਮਨ ਹੰਸ ਘਟਨਾ ਦੀ ਜਾਂਚ ਕਰ ਰਹੇ ਹਨ

ਸੰਯੁਕਤ ਕਿਸਾਨ ਮੋਰਚੇ ਨੇ ਕੀਤੀ ਕਾਰਵਾਈ ਦੀ ਮੰਗ

ਸੰਯੁਕਤ ਕਿਸਾਨ ਮੋਰਚੇ ਵੱਲੋਂ ਜਾਰੀ ਕੀਤੇ ਬਿਆਨ ਵਿੱਚ ਇਸ ਸਾਰੀ ਘਟਨਾ ਦੀ ਨਿਖੇਧੀ ਕੀਤੀ ਗਈ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਖ਼ਿਲਾਫ਼ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ ਗਈ ਹੈ।

ਮੋਰਚੇ ਵੱਲੋਂ ਵੀਰਵਾਰ ਨੂੰ ਫ਼ਿਰੋਜ਼ਪੁਰ ਦੇ ਡੀਸੀ ਦਫ਼ਤਰ ਅੱਗੇ ਰੋਸ ਮਾਰਚ ਦੀ ਗੱਲ ਵੀ ਆਖੀ ਗਈ ਹੈ ਅਤੇ ਇਸ ਘਟਨਾ ਵਿੱਚ ਇਨਸਾਫ਼ ਦੀ ਮੰਗ ਵੀ ਕੀਤੀ ਗਈ ਹੈ।

ਇਹ ਵੀ ਪੜ੍ਹੋ:

Skip YouTube post
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)