ਅਮ੍ਰਿਤਪਾਲ ਸਿੰਘ ਪਰਿਵਾਰ ਸਣੇ ਦਾਦੀ ਦੇ ਸਸਕਾਰ ਵਿੱਚ ਹੋਏ ਸ਼ਾਮਿਲ, ਪੂਰੀ ਪ੍ਰਕਿਰਿਆ ਕਿਵੇਂ ਵਾਪਰੀ
ਅਮ੍ਰਿਤਪਾਲ ਸਿੰਘ ਪਰਿਵਾਰ ਸਣੇ ਦਾਦੀ ਦੇ ਸਸਕਾਰ ਵਿੱਚ ਹੋਏ ਸ਼ਾਮਿਲ, ਪੂਰੀ ਪ੍ਰਕਿਰਿਆ ਕਿਵੇਂ ਵਾਪਰੀ

ਤਸਵੀਰ ਸਰੋਤ, Waris punjab de media team
ਪ੍ਰਕਾਸ਼ਿਤ
ਸ਼ਨੀਵਾਰ ਨੂੰ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਮ੍ਰਿਤਪਾਲ ਸਿੰਘ ਆਪਣੀ ਦਾਦੀ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਿਲ ਹੋਏ। ਜੱਦੀ ਪਿੰਡ ਜੱਲੂਪੁਰ ਖੇੜਾ ਵਿੱਚ ਅੰਤਿਮ ਸਸਕਾਰ ਦੀਆਂ ਰਸਮਾਂ ਨਿਭਾਈਆਂ ਗਈਆਂ। ਇਸ ਦੌਰਾਨ ਵੱਡੀ ਗਿਣਤੀ ਵਿੱਚ ਲੋਕਾਂ ਦਾ ਇਕੱਠ ਦੇਖਣ ਨੂੰ ਮਿਲਿਆ।
8 ਨਵੰਬਰ ਨੂੰ ਅਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ ਹੋ ਗਿਆ ਸੀ। ਪਰਿਵਾਰ ਵੱਲੋਂ ਅਮ੍ਰਿਤਪਾਲ ਲਈ ਪੈਰੋਲ ਦੀ ਮੰਗ ਕੀਤੀ ਗਈ ਸੀ, ਜਿਸ ਤੋਂ ਬਾਅਦ ਅਦਾਲਤ ਵੱਲੋਂ ਉਨ੍ਹਾਂ ਨੂੰ ਤਿੰਨ ਘੰਟੇ ਦੀ ਕਸਟਡੀ ਪੈਰੋਲ ਦਿੱਤੀ ਗਈ।
ਸ਼ੁੱਕਰਵਾਰ ਨੂੰ ਅਮ੍ਰਿਤਪਾਲ ਨੂੰ ਡਿਬਰੂਗੜ੍ਹ ਜੇਲ੍ਹ ਤੋਂ ਦਿੱਲੀ ਲਿਆਂਦਾ ਗਿਆ ਅਤੇ ਸ਼ਨੀਵਾਰ ਸਵੇਰੇ ਦਿੱਲੀ ਤੋਂ ਅੰਮ੍ਰਿਤਸਰ ਅਤੇ ਫਿਰ ਜੱਦੀ ਪਿੰਡ ਲਿਆਂਦਾ ਗਿਆ, ਜਿੱਥੇ ਉਹ ਪਰਿਵਾਰ ਸਣੇ ਦਾਦੀ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਿਲ ਹੋਏ।
ਬੀਬੀਸੀ ਲਈ ਕਲੈਕਟਿਵ ਨਿਊਜ਼ਰੂਮ ਵੱਲੋਂ ਪ੍ਰਕਾਸ਼ਿਤ



